ਕਿਹਾ : ਅੱਜ ਹਰ ਪੰਜਾਬੀ ਦੇ ਦਿਲ ਅੰਦਰ ਹੈ ਡਰ ਅਤੇ ਸਹਿਮ ਦਾ ਮਾਹੌਲ
ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦੇ ਮਨ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਉਨ੍ਹਾਂ ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਅੰਮਿ੍ਰਤਸਰ ਦੇ ਪਿੰਡ ਦਬੁਰਜੀ ਵਿਖੇ ਐਨ.ਆਰ.ਆਈ. ਨੂੰ ਗੋਲੀਆਂ ਮਾਰੇ ਜਾਣ ਦੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਤੁਸੀਂ ਤਾਂ ਬੁਲਟ ਪਰੂਫ਼ ਗੱਡੀਆਂ ਤੇ ਸੈਂਕੜੇ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਚੱਲਦੇ ਹੋ ਪਰ ਪੰਜਾਬੀਆਂ ਦੀ ਸੁਰੱਖਿਆ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਅੱਜ ਵਾਪਰੀ ਘਟਨਾ ਨਾਲ ਸਾਰੇ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਹੈ ਤੇ ਹਰੇਕ ਦੇ ਮਨ ਵਿਚ ਇਹ ਗੱਲ ਹੈ ਕਿ ਪੰਜਾਬ ’ਚ ਅਮਨ ਕਾਨੂੰਨ ਕਿੱਥੇ ਹੈ? ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ ਮੰਗਣਾ, ਜੇਲ੍ਹਾਂ ਵਿਚ ਗੈਂਗਸਟਰਾਂ ਦੀ ਇੰਟਰਵਿਊ, ਧਮਕੀਆਂ, ਲੁੱਟਾਂ ਖ਼ੋਹਾਂ ਅਤੇ ਕਤਲ ਆਮ ਗੱਲ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅੰਮਿ੍ਰਤਰ ਵਿਚ ਇਕ ਐਨਆਰਆਈ ਨੂੰ ਦਿਨ ਦਿਹਾੜੇ ਹੀ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਇਸ ਘਟਨਾ ਦੌਰਾਨ ਅਮਰੀਕਾ ਰਹਿਣ ਵਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …