ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਡਿੰਪੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਦੇ ਚਰਚੇ ਚੱਲ ਰਹੇ ਹਨ। ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਚਰਚੇ ਹਨ। ਸਿਆਸੀ ਗਲਿਆਰਿਆਂ ਵਿਚ ਇਸ ਦੀ ਵੱਡੀ ਪੱਧਰ ’ਤੇ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ ਦੋ ਵਾਰ ਗਿੱਦੜਬਾਹਾ ਹਲਕਾ ਤੋਂ ਰਾਜਾ ਵੜਿੰਗ ਖਿਲਾਫ ਚੋਣ ਲੜ ਚੁੱਕੇ ਹਨ ਅਤੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕੁਝ ਸਮੇਂ ਤੋਂ ਗਿੱਦੜਬਾਹਾ ਹਲਕੇ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੇ ਇਥੋਂ ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਹੈ। ਜਿਸ ਕਾਰਨ ਹਰਦੀਪ ਸਿੰਘ ਡਿੰਪੀ ਅਕਾਲੀ ਦਲ ਨਾਲੋਂ ਨਾਰਾਜ਼ ਚੱਲ ਰਹੇ ਹਨ।
Check Also
ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਸੁਖਬੀਰ ਬਾਦਲ ਨੇ ਤੀਜੇ ਦਿਨ ਦੀ ਸੇਵਾ
ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸੱਚਖੰਡ ਸ੍ਰੀ …