Breaking News
Home / ਕੈਨੇਡਾ / Front / ਕਿਸਾਨ ਆਗੂਆਂ ਦੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਕਿਸਾਨ ਆਗੂਆਂ ਦੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ


ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਸੀ ਮੀਟਿੰਗ
ਪਟਿਆਲਾ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਵਿਖੇ ਧਰਨੇ ਉਤੇ ਬੈਠੇ ਕਿਸਾਨ ਆਗੂਆਂ ਦੀ ਅੱਜ ਪਟਿਆਲਾ ਵਿਚ ਪੰਜਾਬ ਤੇ ਹਰਿਆਣਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵੇਂ ਧਿਰਾਂ ਵਲੋਂ ਆਪਣੇ-ਆਪਣੇ ਪੱਖ ਰੱਖ ਕੇ ਇਹ ਮੀਟਿੰਗ ਸਮਾਪਤ ਕਰ ਲਈ ਗਈ। ਇਸ ਮੌਕੇ ਕਿਸਾਨ ਆਗੂਆਂ ਵਲੋਂ 31 ਅਗਸਤ ਨੂੰ ਪੰਜਾਬ ਤੇ ਹਰਿਆਣਾ ਸਰਹੱਦ ਨਾਲ ਲੱਗਦੇ ਦੋ ਤੇ ਰਾਜਸਥਾਨ ਨਾਲ ਲੱਗਦੀ ਇਕ ਸਰਹੱਦ ਉਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਮੁਜਾਹਰੇ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਆਗੂਆਂ ਨੂੰ ਪੰਜਾਬ ਅਤੇ ਹਰਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਸੀ, ਤਾਂ ਜੋ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਮਿਲ ਕੇ ਫੈਸਲਾ ਕਰ ਸਕਣ। ਪਰ ਅੱਜ ਵੀ ਕਿਸਾਨ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚ ਮੀਟਿੰਗ ਹੋਈ ਪ੍ਰੰਤੂ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …