18 C
Toronto
Monday, September 15, 2025
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਨੂੰ ਨਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਨੂੰ ਨਾ ਮੁਆਫ਼ੀਯੋਗ ਦੱਸਿਆ


ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਜਲਗਾਉਂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮਾਵਾਂ, ਭੈਣਾਂ ਤੇ ਧੀਆਂ ਦੀ ਸੁਰੱਖਿਆ ਦੇਸ਼ ਦੀ ਤਰਜੀਹ ਹੈ। ਮੈਂ ਲਾਲ ਕਿਲੇ ਦੀ ਫ਼ਸੀਲ ਤੋਂ ਵਾਰ ਵਾਰ ਇਹ ਮੁੱਦਾ ਚੁੱਕਿਆ ਹੈ। ਦੇਸ਼ ਦਾ ਕੋਈ ਵੀ ਰਾਜ ਹੋਵੇ, ਮੈਂ ਆਪਣੀਆਂ ਭੈਣਾਂ ਤੇ ਧੀਆਂ ਦੀ ਪੀੜ ਤੇ ਗੁੱਸੇ ਨੂੰ ਸਮਝਦਾ ਹਾਂ।’’ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਹਰੇਕ ਸਿਆਸੀ ਪਾਰਟੀ ਤੇ ਸੂਬਾ ਸਰਕਾਰ ਨੂੰ ਦੱਸਣਗੇ ਕਿ ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫੀਯੋਗ ਪਾਪ ਹੈ। ਜੋ ਵੀ ਕੋਈ ਦੋਸ਼ੀ ਹੈ ਉਹ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘‘ਔਰਤਾਂ ਖਿਲਾਫ਼ ਅਪਰਾਧਾਂ ਦੇ ਸਾਜਿਸ਼ਘਾੜਿਆਂ ਦੀ ਮਦਦ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਹਸਪਤਾਲ ਹੋਵੇ ਜਾਂ ਫਿਰ ਸਕੂਲ, ਸਰਕਾਰ ਜਾਂ ਪੁਲੀਸ ਪ੍ਰਬੰਧ, ਜਿਸ ਕਿਸੇ ਪੱਧਰ ’ਤੇ ਅਣਗਹਿਲੀ ਹੋਈ ਹੈ, ਹਰੇਕ ਦੀ ਜਵਾਬਦੇਹੀ ਨਿਰਧਾਰਿਤ ਹੋਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ, ‘‘ਉਪਰ ਤੋਂ ਹੇਠਾਂ ਤੱਕ ਸੁਨੇਹਾ ਜਾਣਾ ਚਾਹੀਦਾ ਹੈ। ਇਹ ਪਾਪ ਨਾ-ਮੁਆਫ਼ੀਯੋਗ ਹੈ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ, ਪਰ ਔਰਤਾਂ ਦੇ ਗੌਰਵ ਤੇ ਜੀਵਨ ਦੀ ਰਾਖੀ ਸਮਾਜ ਤੇ ਸਰਕਾਰ ਦੋਵਾਂ ਵਜੋਂ ਸਾਡੇ ਸਾਰਿਆਂ ’ਤੇ ਵੱਡੀ ਜਿੰਮੇਵਾਰੀ ਹੈ।’’

RELATED ARTICLES
POPULAR POSTS