Breaking News
Home / ਕੈਨੇਡਾ / Front / ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਅਕਾਲੀ ਦਲ ’ਚ ਵਾਪਸ ਆਉਣ ਲਈ ਕੀਤੀ ਅਪੀਲ

ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਅਕਾਲੀ ਦਲ ’ਚ ਵਾਪਸ ਆਉਣ ਲਈ ਕੀਤੀ ਅਪੀਲ

ਕਿਹਾ : ਡਿੰਪੀ ਢਿੱਲੋਂ ਨੂੰ ਅੱਜ ਵੀ ਗਿੱਦੜਬਾਹਾ ਤੋਂ ਟਿਕਟ ਦੇਣ ਲਈ ਹਾਂ ਤਿਆਰ
ਗਿੱਦੜਬਾਹਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ’ਚ ਵਾਪਸ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਡਿੰਪੀ ਢਿੱਲੋਂ ਨੂੰੂ ਆਪਣਾ ਛੋਟਾ ਭਰਾ ਮੰਨਦੇ ਹਨ। ਸੁਖਬੀਰ ਨੇ ਕਿਹਾ ਕਿ ਉਹ ਜਦੋਂ ਵੀ ਚਾਹੁਣ ਅਕਾਲੀ ਦਲ ਵਿਚ ਵਾਪਸ ਆ ਸਕਦੇ ਹਨ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਟਿਕਟ ਵੀ ਡਿੰਪੀ ਢਿੱਲੋਂ ਨੂੰ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਹੀ ਪਾਰਟੀ ਵਿਚ ਵਾਪਸ ਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਢਿੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਸੀ।

Check Also

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ

ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …