Breaking News
Home / ਕੈਨੇਡਾ / Front / ਭਾਜਪਾ ਨੇ ਜੰਮੂ ਕਸ਼ਮੀਰ ਲਈ ਉਮੀਦਵਾਰਾਂ ਦੀ ਸੂਚੀ ਸੋਧ ਕੇ ਕੀਤੀ ਜਾਰੀ

ਭਾਜਪਾ ਨੇ ਜੰਮੂ ਕਸ਼ਮੀਰ ਲਈ ਉਮੀਦਵਾਰਾਂ ਦੀ ਸੂਚੀ ਸੋਧ ਕੇ ਕੀਤੀ ਜਾਰੀ

ਪਹਿਲੀ ਸੂਚੀ ’ਚ 44 ਉਮੀਦਵਾਰਾਂ ਦੇ ਨਾਮ ਅਤੇ ਫਿਰ ਰਹਿ ਗਏ 16
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਸੀ। ਪਾਰਟੀ ਨੇ ਕਿਹਾ ਸੀ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਕੁੱਝ ਘੰਟਿਆਂ ਬਾਅਦ ਪਾਰਟੀ ਨੇ ਇਕ ਹੋਰ ਉਮੀਦਵਾਰ ਦਾ ਨਾਂ ਜਾਰੀ ਕਰ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18 ਤੇ 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਇਸਦੇ ਚੱਲਦਿਆਂ ਭਾਜਪਾ ਨੇ ਲੱਦਾਖ ਵਿਚ 5 ਨਵੇਂ ਜ਼ਿਲ੍ਹੇ ਬਣਾਉਣ ਦਾ ਵੀ ਐਲਾਨ ਕਰ ਦਿੱਤਾ ਹੈ।

Check Also

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ

ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …