ਕਿਹਾ : ਪੰਜਾਬ ਦੇ ਲੋਕਾਂ ਕੋਲੋਂ ਖੁਦ ਹੀ ਮੁਆਫ਼ੀ ਮੰਗੇ ਕੰਗਣਾ
ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਨੂੰ ਮੰਨਣ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੈ ਅਤੇ ਭਾਜਪਾ ਵੱਲੋਂ ਉਸ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕੰਗਣਾ ਵੱਲੋਂ ਦਿੱਤੇ ਬਿਆਨ ਨੂੰ ਸਹੀ ਨਹੀਂ ਮੰਨਦੀ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕਰੇ ਅਤੇ ਉਸ ਨੂੰ ਲੋਕਾਂ ਕੋਲੋਂ ਮੁਆਫ਼ੀ ਮੰਗਣ ਲਈ ਕਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਕੰਗਣਾ ਦੇ ਬਿਆਨ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੰਗਣਾ ਰਣੌਤ ਮੁਆਫ਼ੀ ਨਹੀਂ ਮੰਗਦੀ ਉਦੋਂ ਤੱਕ ਉਸ ਦਾ ਦੇਸ਼ ਭਰ ’ਚ ਵਿਰੋਧ ਜਾਰੀ ਰਹੇਗਾ। ਜਦਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਕੰਗਣਾ ਰਣੌਤ ਦੀ ਮਾਨਸਿਕ ਸਥਿਤੀ ’ਤੇ ਸਵਾਲ ਉਠਾਅ ਚੁੱਕੇ ਹਨ। ਜ਼ਿਕਰਯੋਗ ਹੈ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੇ ਲੰਘੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਰੇਪ ਹੋਣ ਦੀ ਗੱਲ ਆਖੀ ਸੀ।
Check Also
ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ
ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …