Breaking News
Home / ਕੈਨੇਡਾ / Front / ਹਿਮਾਚਲ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ

ਹਿਮਾਚਲ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕੀਤਾ ਵਿਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ ਵਿਚ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦਾ ਮਕਸਦ ਹਿਮਾਚਲ ਵਿਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸੀ। ਕਾਂਗਰਸ ਪਾਰਟੀ ਨਾਲ ਸਬੰਧਤ ਇਨ੍ਹਾਂ ਦੋਵੇਂ ਨੇਤਾਵਾਂ ਨੇ ਹਿਮਾਚਲ ਪ੍ਰਦੇਸ਼ ਵਿਚ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਨੂੰ ਲੈ ਕੇ ਗੱਲਬਾਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਂਝੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਵੱਡੀ ਗਿਣਤੀ ਵਿਚ ਅਜਿਹੀ ਵਿਅਕਤੀ ਹਨ, ਜੋ ਪੰਜਾਬੀ ਭਾਸ਼ਾ ਨੂੰ ਸਮਝਦੇ ਹਨ। ਇਸ ਕਰਕੇ ਹਿਮਾਚਲ ਵਿਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਦਰਜਾ ਦੇਣ ਦੀ ਮੰਗ ਕੀਤੀ ਗਈ ਹੈ। ਚੰਨੀ ਨੇ ਦੱਸਿਆ ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਸ਼ਿਮਲਾ ਵਿਚ ਸੀਐਮ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ।

Check Also

ਮੋਦੀ ਕੈਬਨਿਟ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ …