Breaking News
Home / ਕੈਨੇਡਾ / Front / ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਡਿੰਪੀ ਢਿੱਲੋਂ ਨੇ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ‘ਆਪ’ ਵਿਚ ਸ਼ਾਮਲ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ ਨੇ ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਵੀ ਰਹੇ ਹਨ। ਡਿੰਪੀ ਢਿੱਲੋਂ ਨੇ ਦੋ ਵਾਰ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਹ ਹਾਰ ਗਏ ਸਨ। ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਆਮ ਆਦਮੀ ਪਾਰਟੀ ਹੁਣ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨ ਸਕਦੀ ਹੈ।

Check Also

ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ 

ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …