
1 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਲਈ ਪੈਣੀਆਂ ਹਨ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਵਿਚ ਬਦਲਾਅ ਹੋਣ ਦੇ ਅਸਾਰ ਨਹੀਂ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿਚ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਨਾਲ ਸਬੰਧਿਤ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਵੋਟਿੰਗ ਦੀ ਤਰੀਕ ਤੋਂ ਪਹਿਲਾਂ ਅਤੇ ਬਾਅਦ ਵਿਚ ਛੁੱਟੀਆਂ ਦਾ ਹਵਾਲਾ ਦਿੰਦੇ ਹੋਏ ਵੋਟਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਸੀ। ਭਾਜਪਾ ਨੇ ਤਰਕ ਦਿੱਤਾ ਸੀ ਕਿ ਇਨ੍ਹਾਂ ਛੁੱਟੀਆਂ ਦੇ ਕਾਰਨ ਲੋਕ ਘੁੰਮਣ-ਫਿਰਨ ਜਾ ਸਕਦੇ ਹਨ ਅਤੇ ਅਜਿਹੇ ਵਿਚ ਵੋਟ ਪ੍ਰਤੀਸ਼ਤ ਘੱਟ ਰਹਿ ਸਕਦਾ ਹੈ। ਇਨੈਲੋ ਨੇ ਵੀ ਭਾਜਪਾ ਦੇ ਇਸ ਤਰਕ ਦਾ ਸਮਰਥਨ ਕੀਤਾ ਸੀ। ਚੋਣਾਂ ਦੀ ਤਰੀਕ ਬਦਲਣ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਉਹ ਇਸ ਮੁੱਦੇ ’ਤੇ ਹਰਿਆਣਾ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਰਾਏ ਜਾਣਨਗੇ, ਜੇਕਰ ਸਾਰੀਆਂ ਪਾਰਟੀਆਂ ਸਹਿਮਤ ਹੋਈਆਂ ਤਾਂ ਬਦਲਾਅ ਕੀਤਾ ਜਾ ਸਕਦਾ ਹੈ। ਪਰ ਹੁਣ ਹਰਿਆਣਾ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਦੀ ਤਰੀਕ ਵਿਚ ਬਦਲਾਅ ਹੋਣ ਦੇ ਅਸਾਰ ਨਹੀਂ ਹਨ।