ਹੁਣ ਸਰਪੰਚ ਅਤੇ ਪੰਚ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਹੀਂ ਲੜ ਸਕਣਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਕੈਬਨਿਟ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ ਅਤੇ ਸੂਬੇ ਵਿਚ ਪੀਸੀਐਸ ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਲਈ ਵੀ ਹਰੀ ਝੰਡੀ ਦਿੱਤੀ ਗਈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸਿਜ਼ ਦੇ ਅਹੁਦਿਆਂ ਦੀ ਗਿਣਤੀ ਪੰਜਾਬ ’ਚ 310 ਹੁੰਦੀ ਸੀ ਜਿਨ੍ਹਾਂ ਨੂੰ ਵਧਾ ਕੇ ਹੁਣ 369 ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਵਿਚ ਸੈਸ਼ਨ ਡਵੀਜ਼ਨ ਵਿਚ 36 ਨਵੀਆਂ ਅਸਾਮੀਆਂ ਭਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ। ਕੈਬਨਿਟ ਮੀਟਿੰਗ ਦੌਰਾਨ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਨਵੀਂ ਸੋਧ ਅਨੁਸਾਰ ਹੁਣ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾਵੇਗੀ। ਜਦਕਿ ਪੰਜਾਬ ਵਿਚ ਪਹਿਲਾਂ ਸਰਪੰਚ ਅਤੇ ਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾ ਸਕਦੀਆਂ ਸਨ, ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦਾ ਨਿਯਮ ਖਤਮ ਕਰ ਦਿੱਤਾ ਹੈ।
Home / ਕੈਨੇਡਾ / Front / ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਰਾਜ ਐਕਟ ’ਚ ਸੋਧ ਨੂੰ ਦਿੱਤੀ ਮਨਜ਼ੂਰੀ
Check Also
ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ
ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …