ਕੰਗਣਾ ਵੱਲੋਂ ਕਿਸਾਨੀ ਅੰਦੋਲਨ ਖਿਲਾਫ਼ ਦਿੱਤੇ ਬਿਆਨ ਤੋਂ ਨਾਰਾਜ਼ ਹਨ ਮਾਨ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਖਿਲਾਫ਼ ਵਿਵਾਦ ਬਿਆਨ ਦਿੱਤਾ ਹੈ। ਹਰਿਆਣਾ ਦੇ ਕਰਨਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਮਾਨ ਨੇ ਕਿਹਾ ਕਿ ਕੰਗਣਾ ਰਣੌਤ ਨੂੰ ਰੇਪ ਦਾ ਬਹੁਤ ਤਜ਼ਰਬਾ ਹੈ ਅਤੇ ਤੁਸੀਂ ਉਸ ਤੋਂ ਪੁੱਛ ਸਕਦੇ ਹੋ ਕਿ ਰੇਪ ਕਿਸ ਤਰ੍ਹਾਂ ਹੁੰਦਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਨੇ ਲੰਘੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਰੇਪ ਹੋਣ ਦੀ ਗੱਲ ਆਖੀ ਸੀ। ਕੰਗਣਾ ਦੇ ਇਸ ਬਿਆਨ ਤੋਂ ਸਿਮਰਨਜੀਤ ਸਿੰਘ ਮਾਨ ਨਾਰਾਜ ਸਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਕੰਗਣਾ ਦੇ ਬਿਆਨ ਨਾ ਜੋੜ ਕੇ ਦੇਖਿਆ ਰਿਹਾ ਹੈ। ਅਕਸਰ ਵਿਵਾਦਾਂ ’ਚ ਰਹਿਣ ਵਾਲੀ ਕੰਗਣਾ ਰਣੌਤ ਦੀ ਆਉਣ ਫਿਲਮ ‘ਐਮਰਜੈਂਸੀ’ ਵੀ ਵਿਵਾਦਾਂ ਵਿਚ ਘਿਰੀ ਹੋਈ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …