ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸ਼ੋਸ਼ਲ ਮੀਡੀਆ ’ਤੇ ਦਿੱਤੀ ਗਈ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਫੈਸਲਾ ਭਲਕੇ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਬਾਦਲ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਭਲਕੇ ਸ਼ੁੱਕਰਵਾਰ ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣੀ ਹੈ। ਇਸ ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …