9.4 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਦਾ ਖਤਰਾ

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਦਾ ਖਤਰਾ

ਸਰਕਾਰ ਦੀ ਨਵੀਂ ਨੀਤੀ ਖਿਲਾਫ ਸੜਕਾਂ ‘ਤੇ ਉਤਰੇ ਵਿਦਿਆਰਥੀ
ਟੋਰਾਂਟੋ : ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਭਾਰਤੀ ਵਿਦਿਆਰਥੀਆਂ ਨੇ ਨਵੀਂ ਫੈਡਰਲ ਨੀਤੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਇਸ ਨਵੀਂ ਨੀਤੀ ਕਾਰਨ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖਤਰਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ। ਜ਼ਿਕਰਯੋਗ ਹੈ ਕਿ ਕੈਨੇਡੀਅਨ ਸਰਕਾਰ ਨੇ ਹਾਲ ਹੀ ਵਿਚ ਆਪਣੀ ਇਮੀਗਰੇਸ਼ਨ ਨੀਤੀ ਵਿਚ ਕੁਝ ਬਦਲਾਅ ਕੀਤੇ ਹਨ। ਇਨ੍ਹਾਂ ਤਬਦੀਲੀਆਂ ਕਾਰਨ 70 ਹਜ਼ਾਰ ਤੋਂ ਵੱਧ ਗਰੈਜੂਏਟ ਵਿਦਿਆਰਥੀਆਂ ਦਾ ਭਵਿੱਖ ਸਸ਼ੋਪੰਜ ਵਿਚ ਹੈ। ਇਸਦੇ ਚੱਲਦਿਆਂ ਪ੍ਰਿੰਸ ਐਡਵਰਡ ਆਈਲੈਂਡ ਦੀ ਵਿਧਾਨ ਸਭਾ ਦੇ ਬਾਹਰ ਭਾਰਤੀ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਦੇ ਪ੍ਰਦਰਸ਼ਨ ਉਨਟਾਰੀਓ, ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਸੂਬਿਆਂ ਵਿਚ ਵੀ ਹੋਏ ਹਨ। ਇਮੀਗਰੇਸ਼ਨ ਨੀਤੀ ਵਿਚ ਬਦਲਾਅ ਦੇ ਹਿੱਸੇ ਵਜੋਂ ਕੈਨੇਡਾ ਸਰਕਾਰ ਸਥਾਈ ਨਿਵਾਸ ਲਈ ਨਾਮਜ਼ਦਗੀਆਂ ਦੀ ਗਿਣਤੀ ਨੂੰ 25 ਪ੍ਰਤੀਸ਼ਤ ਤੱਕ ਘਟਾਉਣ ਦੀ ਤਿਆਰੀ ਕਰ ਰਹੀ ਹੈ ਅਤੇ ਕੈਨੇਡਾ ਵਿਚ ਪੜ੍ਹਨ ਲਈ ਪਰਮਿਟਾਂ ਦੀ ਗਿਣਤੀ ਵੀ ਘਟਾਈ ਜਾਵੇਗੀ। ਵਰਨਣਯੋਗ ਹੈ ਕਿ ਕੈਨੇਡਾ ਵਿਚ ਪਿਛਲੇ ਕੁਝ ਸਾਲਾਂ ‘ਚ ਅਬਾਦੀ ਤੇਜ਼ੀ ਨਾਲ ਵਧੀ ਹੈ ਅਤੇ ਇਸ ਆਬਾਦੀ ‘ਚ ਕਰੀਬ 97 ਫੀਸਦੀ ਵਾਧੇ ‘ਚ ਪਰਵਾਸੀ ਸ਼ਾਮਲ ਹਨ। ਇਸ ਲਈ ਕੈਨੇਡੀਅਨ ਸਰਕਾਰ ਦੇਸ਼ ਵਿਚ ਆਉਣ ਵਾਲੇ ਪਰਵਾਸੀਆਂ ਦੀ ਗਿਣਤੀ ਨੂੰ ਸੀਮਤ ਕਰਨਾ ਚਾਹੁੰਦੀ ਹੈ।

RELATED ARTICLES
POPULAR POSTS