24.6 C
Toronto
Saturday, August 29, 2026
spot_img
Homeਹਫ਼ਤਾਵਾਰੀ ਫੇਰੀਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸ਼ੋਸ਼ਲ ਮੀਡੀਆ ‘ਤੇ ਦਿੱਤੀ ਗਈ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਫੈਸਲਾ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਖਬੀਰ ਬਾਦਲ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਪੰਜ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣੀ ਹੈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

 

RELATED ARTICLES
POPULAR POSTS