Breaking News
Home / ਭਾਰਤ / ਮਾਇਆਵਤੀ ਬਸਪਾ ਦੀ ਮੁੜ ਪ੍ਰਧਾਨ ਬਣੀ

ਮਾਇਆਵਤੀ ਬਸਪਾ ਦੀ ਮੁੜ ਪ੍ਰਧਾਨ ਬਣੀ

ਲਖਨਊ : ਲਖਨਊ ਵਿਚ ਹੋਈ ਕਾਰਜਕਾਰਨੀ ਦੀ ਬੈਠਕ ‘ਚ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੁੜ ਸਰਬਸੰਮਤੀ ਨਾਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਨੇ ਕਿਹਾ ਕਿ ਮਾਇਆਵਤੀ ਨੂੰ ਸਰਬਸੰਮਤੀ ਨਾਲ ਬਸਪਾ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਬਸਪਾ ਕੇਂਦਰੀ ਕਾਰਜਕਾਰਨੀ ਕਮੇਟੀ (ਸੀਈਸੀ) ਅਤੇ ਸੀਨੀਅਰ ਕੌਮੀ ਪੱਧਰ ਦੇ ਅਹੁਦੇਦਾਰਾਂ, ਰਾਜ ਇਕਾਈਆਂ ਅਤੇ ਦੇਸ਼ ਭਰ ਤੋਂ ਚੁਣੇ ਗਏ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। 68 ਸਾਲਾ ਮਾਇਆਵਤੀ ਉੱਤਰ ਪ੍ਰਦੇਸ਼ ਦੀ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੀ ਹੈ। ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਨੇ ਦੋ ਦਹਾਕੇ ਪਹਿਲਾਂ ਉਨ੍ਹਾਂ ਨੂੰ ਆਪਣਾ ਸਿਆਸੀ ਉੱਤਰਾਧਿਕਾਰੀ ਐਲਾਨਿਆ ਸੀ।

 

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …