ਦੁਬਈ/ਬਿਊਰੋ ਨਿਊਜ਼ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਨੂੰ ਬਿਨਾ ਮੁਕਾਬਲਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦਾ ਅਗਲਾ ਚੇਅਰਮੈਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਉਹ ਇਕੱਲੇ ਹੀ ਉਮੀਦਵਾਰ ਬਚੇ ਸਨ। ਆਈਸੀਸੀ ਨੇ ਇਹ ਐਲਾਨ ਕੀਤਾ ਹੈ। ਉਹ ਨਿਊਜ਼ੀਲੈਂਡ ਦੇ ਗ੍ਰੇਗ ਬਰਕਲੇ ਦੀ ਥਾਂ ਲੈਣਗੇ, ਜਿਨ੍ਹਾਂ ਨੇ ਲਗਾਤਾਰ ਤੀਜੀ ਵਾਰ ਦਾਅਵੇਦਾਰੀ ਨਾ ਪੇਸ਼ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦਸੰਬਰ ਵਿੱਚ ਅਹੁਦਾ ਸੰਭਾਲਣਗੇ। ਉਹ ਇਸ ਅਹੁਦੇ ਤੱਕ ਪਹੁੰਚਣ ਵਾਲੇ ਪੰਜਵੇਂ ਭਾਰਤੀ ਹੋਣਗੇ। ਸ਼ਾਹ ਨੇ ਆਈਸੀਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ, ”ਕੌਮਾਂਤਰੀ ਕ੍ਰਿਕਟ ਕੌਂਸਲ ਦੇ ਚੇਅਰਮੈਨ ਵਜੋਂ ਨਾਮਜ਼ਦ ਹੋਣ ‘ਤੇ ਮੈਂ ਬਹੁਤ ਖੁਸ਼ ਹਾਂ।”