Breaking News
Home / ਪੰਜਾਬ / ਕਰਤਾਰਪੁਰ ਸਾਹਿਬ ਜਾਣ ਵਾਲੇ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਮੰਗੀ

ਕਰਤਾਰਪੁਰ ਸਾਹਿਬ ਜਾਣ ਵਾਲੇ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਮੰਗੀ

ਐਸਜੀਪੀਸੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਨੇ ਸਰਕਾਰ ਦੇ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ। ਸ਼੍ਰੋਮਣੀ ਕਮੇਟੀ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਮੂਹ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਛੋਟ ਦਿੱਤੀ ਜਾਵੇ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …