ਬਠਿੰਡਾ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਢਿੱਲੋਂ ‘ਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚੋਣ ਨਹੀਂ ਜਿੱਤੀ। ਉਨ੍ਹਾਂ ਕਿਹਾ ਡਿੰਪੀ ਬੁਖਲਾਹਟ ਵਿੱਚ ਦੂਸ਼ਣਬਾਜ਼ੀ ਦਾ ਸਹਾਰਾ ਲੈ ਰਿਹਾ ਹੈ. ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਗਿੱਦੜਬਾਹਾ ਅਤੇ ਹੋਰ ਥਾਵਾਂ ‘ਤੇ ਰਵਾਇਤੀ ਅਕਾਲੀ ਦਲ ਦਾ ਵੋਟ ਬੈਂਕ ਲਗਾਤਾਰ ਭਾਜਪਾ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦਾ ਵਰਕਰ ਹੈ ਅਤੇ ਭਾਜਪਾ ਉਸ ਦਾ ਘਰ ਹੈ। ਹੁਣ ਅਤੇ ਹਮੇਸ਼ਾ ਲਈ ਉਹ ਪਾਰਟੀ ਦੀਆਂ ਹਦਾਇਤਾਂ ਦੀ ਵਫ਼ਾਦਾਰੀ ਨਾਲ ਪਾਲਣਾ ਕਰੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰੇਗਾ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਭਾਜਪਾ ਸਾਡੇ ਦੇਸ਼ ਅਤੇ ਪੰਜਾਬ ਦਾ ਵਰਤਮਾਨ ਤੇ ਭਵਿੱਖ ਹੈ। ਬਾਦਲ ਨੇ ਕਿਹਾ ਕਿ ਡਿੰਪੀ ਢਿੱਲੋਂ ਅਕਾਲੀ ਦਲ ਛੱਡਣ ਅਤੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਇਜ਼ ਠਹਿਰਾਉਣ ਦਾ ਬਹਾਨਾ ਲੱਭ ਰਿਹਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …