ਰਾਣਾ ਪਰਿਵਾਰ ਨੂੰ ਸੇਬੀ ਨੇ ਲਗਾਇਆ 63 ਕਰੋੜ ਰੁਪਏ ਦਾ ਜੁਰਮਾਨਾ
ਕਪੂਰਥਲਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੇ ਨੋਟਿਸ ਜਾਰੀ ਕਰਕੇ ਵੱਡਾ ਝਟਕਾ ਦਿੱਤਾ ਹੈ। ਜਿਸ ਦੇ ਚਲਦਿਆਂ ਰਾਣਾ ਸ਼ੂਗਰ ਲਿਮਟਿਡ ਦੀਆਂ ਮੁਸ਼ਕਲਾਂ ਕਾਫੀ ਵਧ ਗਈਆਂ ਹਨ। ਸੇਬੀ ਨੇ ਰਾਣਾ ਸ਼ੂਗਰ ਮਿੱਲ ਦੇ ਨਿਰਦੇਸ਼ਕ ਮੰਡਲ ਸਮੇਤ ਪੰਜ ਫਰਮਾਂ ਉਤੇ ਦੋ ਸਾਲਾਂ ਲਈ ਪਾਬੰਦੀ ਵੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰਾਣਾ ਸ਼ੂਗਰ ਮਿੱਲ ਲਿਮਟਿਡ ਦੇ ਚੇਅਰਮੈਨ, ਐਮਡੀ, ਡਾਇਰੈਕਟਰ ਅਤੇ ਪ੍ਰਮੋਟਰ, ਰਾਣਾ ਪਰਿਵਾਰ ਦੇ ਮੈਂਬਰਾਂ ਸਮੇਤ ਛੇ ਫਰਮਾਂ ਸਮੇਤ 15 ’ਤੇ 63 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੇਬੀ ਦੇ ਚੀਫ ਜਨਰਲ ਮੈਨੇਜਰ ਵੱਲੋਂ ਜਾਰੀ ਅੰਤਮ ਹੁਕਮ ਵਿੱਚ ਉਕਤ ਰਕਮ ਦਾ ਭੁਗਤਾਨ 45 ਦਿਨਾਂ ਦੇ ਅੰਦਰ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਰਐੱਸਐੱਲ ਨੂੰ 60 ਦਿਨਾਂ ਦੇ ਅੰਦਰ ਪੰਜ ਫਰਮਾਂ ਤੋਂ 15 ਕਰੋੜ ਰੁਪਏ ਦੇ ਜੁਰਮਾਨੇ ਦੀ ਰਕਮ ਵਸੂਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …