ਮੁੱਖ ਸਕੱਤਰ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ’ਚ ਆਈ ਡੀਏਪੀ ਖਾਦ ਦੀ ਕਿੱਲਤ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇਪੀ ਸਿਨਹਾ ਨੇ ਅੱਜ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਮੁੱਖ ਸਕੱਤਰ ਨੇ ਜੇਪੀ ਨੱਢਾ ਨੂੰ ਕਿਹਾ ਕਿ ਜੇਕਰ ਸਮੇਂ ਸਿਰ ਪੰਜਾਬ ’ਚ ਡੀਏਪੀ ਦੇ ਸਟਾਕ ਨੂੰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ’ਚ ਕਣਕ ਦੀ ਪੈਦਾਵਾਰ ’ਚ ਭਾਰੀ ਕਮੀ ਆ ਸਕਦੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ। ਪੰਜਾਬ ’ਚ 35 ਲੱਖ ਹੈਕਟੇਅਰ ’ਤੇ ਕਣਕ ਦੀ ਬਿਜਾਈ ਲਈ 5.5 ਲੱਖ ਮੀਟਰਿਕ ਟਨ ਡੀਏਪੀ ਖਾਦ ਦੀ ਜ਼ਰੂਰਤ ਹੁੰਦੀ ਹੈ। ਇਕ ਜੁਲਾਈ ਤੱਕ ਸਿਰਫ਼ 40 ਹਜ਼ਾਰ ਮੀਟਰਿਕ ਟਨ ਡੀਏਪੀ ਖਾਦ ਹੀ ਕੇਂਦਰ ਸਰਕਾਰ ਵੱਲੋਂ ਉਪਲਬਧ ਕਰਵਾਈ ਗਈ ਹੈ ਜੋ ਕਿ ਟੀਚੇ ਨਾਲੋਂ 5.1 ਲੱਖ ਮੀਟਰਿਕ ਟਨ ਘੱਟ ਹੈ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …