ਸੈਂਸਰ ਬੋਰਡ ਤੋਂ ਨਹੀਂ ਮਿਲਿਆ ਸਰਟੀਫਿਕੇਟ, 6 ਸਤੰਬਰ ਨੂੰ ਫਿਲਮ ਹੋਣੀ ਸੀ ਰਿਲੀਜ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦੀ ਆਉਣ ਦੀ ਵਾਲੀ ਫਿਲਮ ‘ਐਮਰਜੈਂਸੀਂ ਦੀ ਰਿਲੀਜ਼ਿੰਗ ’ਤੇ ਰੋਕ ਲਗਾ ਦਿੱਤੀ ਗਈ ਹੈ। ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਟ ਨੇ ਫਿਲਮ ਨੂੰ ਕਲੀਅਰ ਕਰ ਦਿੱਤਾ ਸੀ ਪਰ ਬਾਅਦ ’ਚ ਸਰਟੀਫਿਕੇਟ ’ਤੇ ਰੋਕ ਲਗਾ ਦਿੱਤੀ। ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੇ ਕਿਹਾ ਕਿ ਪਤਾ ਨਹੀਂ ਅਚਾਨਕ ਕੀ ਹੋਇਆ ਕਿ ਫ਼ਿਲਮ ਨੂੰ ਬਲੈਕ ਆਊਟ ਹੀ ਕਰ ਦਿੱਤਾ ਗਿਆ ਹੈ ਅਤੇ ਇਸ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਜੋ ਹਾਲਾਤ ਹਨ ਉਨ੍ਹਾਂ ਨੂੰ ਦੇਖ ਕੇ ਮੈਨੂੰ ਬਹੁਤ ਬੁਰਾ ਲੱਗਿਆ। ਜ਼ਿਕਰਯੋਗ ਹੈ ਕਿ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀਂ’ ਦਾ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸੈਂਸਰ ਬੋਰਡ ਨੂੰ ਫਿਲਮ ’ਤੇ ਰੋਕ ਲਗਾਉਣ ਦੀ ਸਬੰਧੀ ਚਿੱਠੀਆਂ ਵੀ ਲਿਖੀਆਂ ਗਈਆਂ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …