ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੂੰ ਸਥਾਪਿਤ ਹੋਏ ਅੱਜ 75 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਫ ਜਸਟਿਸ ਡੀ ਵਾਈ ਚੰਦਰਚੂਹੜ ਵੱਲੋਂ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ’ਤੇ ਮੋਹਰ ਅਤੇ ਸਿੱਕਾ ਰਿਲੀਜ਼ ਕੀਤਾ ਗਿਆ। ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸਿੱਬਲ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ 75 ਸਾਲ, ਇਹ ਸਿਰਫ਼ ਇਕ ਸੰਸਥਾ ਦੀ ਯਾਤਰਾ ਨਹੀਂ ਹੈ, ਇਹ ਭਾਰਤ ਦੇ ਸੰਵਿਧਾਨ ਅਤੇ ਇਸ ਦੇ ਸੰਵਿਧਾਨਕ ਮੁੱਲਾਂ ਦੀ ਯਾਤਰਾ ਹੈ। ਇਹ ਭਾਰਤ ਦੇ ਇਕ ਲੋਕਤੰਤਰ ਦੇ ਰੂਪ ਵਿਚ ਹੋਰ ਪਰਿਪੱਕ ਹੋਣ ਦੀ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਹਮੇਸ਼ਾ ਹੀ ਭਾਰਤੀ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ। ਇਸ ਲਈ, ਸੁਪਰੀਮ ਕੋਰਟ ਦੇ ਇਹ 75 ਸਾਲ ਲੋਕਤੰਤਰ ਦੀ ਜਨਨੀ ਵਜੋਂ ਭਾਰਤ ਦੀ ਸ਼ਾਨ ਨੂੰ ਹੋਰ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਸੁਪਰੀਮ ਕੋਰਟ ਨੇ ਸਾਡੀ ਸੰਸਥਾ ਵਿਚ ਸਾਡੇ ਭਰੋਸੇ ਅਤੇ ਵਿਸ਼ਵਾਸ ਨੂੰ ਬਰਕਰਾਰ ਰੱਖਿਆ ਹੈ।
Home / ਕੈਨੇਡਾ / Front / ਸੁਪਰੀਮ ਕੋਰਟ ਦੇ 75 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਅਤੇ ਮੋਹਰ ਕੀਤੀ ਜਾਰੀ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …