1.3 C
Toronto
Friday, November 14, 2025
spot_img
HomeਕੈਨੇਡਾFrontਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਐਮ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਐਮ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ


ਦੋਵੇਂ ਆਗੂਆਂ ਨੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਬਣਨ ਮਗਰੋਂ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਮੈਂ ਅਕਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਬਾਰੇ ਸੋਚਦਾ ਸੀ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਅੱਜ ਮੈਨੂੰ ਇਥੇ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਥੇ ਰਾਜਪਾਲ ਦੀ ਹੈਸੀਅਤ ਨਾਲ ਨਹੀਂ ਬਲਕਿ ਇਕ ਸੇਵਕ ਬਣ ਆਇਆ ਹਾਂ ਅਤੇ ਮੈਂ ਪੰਜਾਬ ਦੀ ਤਰੱਕੀ ਲਈ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਆਪਣੇ ਕੰਮ ਵਿਚ ਸਫ਼ਲ ਹੋਵਾਂ ਅਤੇ ਦੇਸ਼ ’ਚ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਬਣੇ ਹਨ। ਇਸ ਲਈ ਉਹ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਮੁੱਖ ਮੰਤਰੀ ਨੇ ਰਾਜਨੀਤਿਕ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

RELATED ARTICLES
POPULAR POSTS