ਚੰਡੀਗੜ੍ਹ : ਹਰਿਆਣਾ ઠਦੇ ਜਾਟਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿਚ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਾਟਾਂ ਨੇ ਧਰਨੇ ਲਾ ਕੇ ਸੂਬਾ ਸਰਕਾਰ ਨੂੰ ਵਖ਼ਤ ਪਾ ਦਿੱਤਾ। ਹਰਿਆਣਾ ਪੁਲਿਸ ਨੇ ਹਾਲਾਤ ਨਾਲ ਨਜਿੱਠਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਅੰਦੋਲਨਕਾਰੀਆਂ ਨੇ ਲੋਕਾਂ ਨੂੰ ਨਾਲ ਜੋੜੀ ਰੱਖਣ ਲਈ ਲੰਗਰ ਲਾ ਦਿੱਤੇ ਹਨ। ਅੰਦੋਲਨਕਾਰੀਆਂ ਨੇ ਖਾਸ ਕਰ ਕੇ ਰੋਹਤਕ ਦੇ ਨਾਲ ਪੈਂਦੇ ਜਾਸੀਆ ਵਿੱਚ ਖਾਣ-ਪੀਣ ਦਾ ਪ੍ਰਬੰਧ ਕੀਤਾ ਹੋਇਆ ਹੈ। ਪਿਛਲੀ ਵਾਰ ਅੰਦੋਲਨ ਦੌਰਾਨ ઠਇਸੇ ਥਾਂ ‘ਤੇ ਵੱਡਾ ਧਰਨਾ ਲਾਇਆ ਗਿਆ ਸੀ ਅਤੇ ਰੋਹਤਕ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹਿੰਸਾ ਫੈਲੀ ਸੀ। ਪੁਲਿਸ ਵੱਲੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ।
Check Also
ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਦਰੋਪਦੀ ਮੁਰਮੂ
ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ …