Breaking News
Home / ਕੈਨੇਡਾ / Front / ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ

ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਵਿਧਾਇਕ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ’ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਹਰ ਐਮ.ਐਲ.ਏ. ਜਾਂ ਐਮ.ਪੀ. ਲੀਡਰ ਨਹੀਂ ਹੁੰਦਾ। ਭਾਜਪਾ ਆਗੂ ਗਰੇਵਾਲ ਨੇ ਇਹ ਵੀ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨਾਲ ਕੋਈ ਇਕ ਦਿਨ ਵਿਚ ਨਹੀਂ ਜੁੜ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਪਿਛਲੇ 35 ਸਾਲਾਂ ਤੋਂ ਭਾਜਪਾ ਵਿਚ ਹਾਂ। ਮੈਂ ਪਹਿਲੇ ਦਿਨਾਂ ਤੋਂ ਹੀ ਕੰਗਣਾ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਦੀ ਫਿਲਮ ਜਾਂ ਵਪਾਰ ਲਈ ਅਸੀਂ ਆਪਣੀ ਪਾਰਟੀ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …