21.4 C
Toronto
Sunday, August 30, 2026
spot_img
HomeਕੈਨੇਡਾFrontਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐਸਜੀਪੀਸੀ ਦਾ ਵਫਦ ਰਾਜਪਾਲ ਗੁਲਾਬ ਚੰਦ...

ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐਸਜੀਪੀਸੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ

ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐਸਜੀਪੀਸੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆਐਸਜੀਪੀਸੀ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਹੈ। ਐਸਜੀਪੀਸੀ ਦੇ ਵਫਦ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਰਾਜਪਾਲ ਨੂੰ ਸੱਦਾ ਪੱਤਰ ਦਿੱਤਾ ਹੈ। ਇਹ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ 13 ਤੋਂ 18 ਸਤੰਬਰ ਤੱਕ ਮਨਾਈ ਜਾਣੀ ਹੈ, ਜਿਸ ਦਾ ਮੁੱਖ ਸਮਾਗਮ 18 ਸਤੰਬਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ। ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧ ਵਿੱਚ ਰਸਮੀ ਤੌਰ ਉੱਤੇ ਸੱਦਾ ਪੱਤਰ ਦੇ ਕੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਵਾਸਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੱਦਾ ਪੱਤਰ ਪ੍ਰਾਪਤ ਕਰਦਿਆਂ ਸਮਾਗਮਾਂ ਵਿੱਚ ਹਾਜ਼ਰ ਹੋਣ ਦਾ ਭਰੋਸਾ ਦਿੱਤਾ ਹੈ।
RELATED ARTICLES
POPULAR POSTS