Breaking News
Home / ਕੈਨੇਡਾ / Front / ਹਰਿਆਣਾ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਹਰਿਆਣਾ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ


‘ਆਪ’ ਹਰਿਆਣਾ ਦੀਆਂ ਪੰਜ ਵਿਧਾਨ ਸਭਾ ਸੀਟਾਂ ਤੋਂ ਲੜੇਗੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਗੱਠਜੋੜ ਤੈਅ ਹੋ ਗਿਆ ਹੈ। ਆਮ ਆਦਮੀ ਪਾਰਟੀ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿਚੋਂ 5 ਸੀਟਾਂ ’ਤੇ ਚੋਣ ਲੜੇਗੀ। ਇਨ੍ਹਾਂ ਵਿਚ ਜੀਂਦ, ਕਲਾਇਤ, ਗੂਹਲਾ, ਪਾਣੀਪਤ ਦਿਹਾਤੀ ਅਤੇ ਪਿਹੋਵਾ ਵਿਧਾਨ ਸਭਾ ਹਲਕਿਆਂ ਦਾ ਨਾਮ ਸ਼ਾਮਲ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਕਾਂਗਰਸ ਪਾਰਟੀ ਤੋਂ 10 ਸੀਟਾਂ ਮੰਗੀਆਂ ਸਨ ਪ੍ਰੰਤੂ 5 ਸੀਟਾਂ ’ਤੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਦੇ ਘਰ ਮੀਟਿੰਗ ਹੋਈ ਜਿਸ ’ਚ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਸਨ। ਧਿਆਨ ਰਹੇ ਕਿ ਇਸ ਗੱਠਜੋੜ ਲਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਪਹਿਲ ਕੀਤੀ ਗਈ ਸੀ। ਉਨ੍ਹਾਂ ਆਮ ਆਦਮੀ ਪਾਰਟੀ ਨਾਲ ਗੱਲਬਾਤ ਕਰਨ ਲਈ 4 ਮੈਂਬਰੀ ਕਮੇਟੀ ਬਣਾਈ ਸੀ, ਜਿਸ ’ਚ ਕੇਸੀ ਵੇਣੂਗੋਪਾਲ, ਭੁਪਿੰਦਰ ਸਿੰਘ ਹੁੱਡਾ, ਦੀਪਕ ਬਾਬਰੀਆ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੇਭਾਨ ਦਾ ਨਾਮ ਸ਼ਾਮਲ ਸੀ।

Check Also

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ’ਚ ਲਏ ਅਹਿਮ ਫੈਸਲੇ

  ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਹੋਵੇਗੀ ਸੁਸ਼ੋਭਿਤ ਅੰਮਿ੍ਰਤਸਰ/ਬਿਊਰੋ ਨਿਊਜ਼ …