2.5 C
Toronto
Saturday, November 15, 2025
spot_img
HomeਕੈਨੇਡਾFrontਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ...

ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕੀਤੀ ਮੁਲਾਕਾਤ


ਵਿਨੇਸ਼ ਅਤੇ ਬਜਰੰਗ ਲੜ ਸਕਦੇ ਹਨ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਨਵੀਂ ਦਿੱਲੀ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨਾਲ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੀ ਲੰਬੀ ਗੱਲਬਾਤ ਹੋਈ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਦੀ ਟਿਕਟ ’ਤੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਲੜ ਸਕਦੇ ਹਨ। ਜਦਕਿ ਹਰਿਆਣਾ ਕਾਂਗਰਸ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੂੰ ਪਹਿਲਾਂ ਹੀ ਚੋਣ ਲੜਨ ਦੀ ਆਫਰ ਦੇ ਚੁੱਕੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੇ ਦੋਵੇਂ ਪਹਿਲਵਾਨਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਉਤਾਰਨ ਦਾ ਮਨ ਬਣਾ ਲਿਆ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ ਨੂੰ ਪੈਰਿਸ ਉਲੰਪਿਕ ਵਿਚ ਕੁਸ਼ਤੀ ਦਾ ਫਾਈਨਲ ਮੁਕਾਬਲੇ ਤੋਂ ਪਹਿਲਾਂ ਵਜਨ ਵਧਣ ਕਾਰਨ ਕੁਸ਼ਤੀ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ ਅਤੇ ਉਸ ਦਾ ਮੈਡਲ ਜਿੱਤਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਸੀ।

RELATED ARTICLES
POPULAR POSTS