0.8 C
Toronto
Tuesday, January 6, 2026
spot_img
HomeਕੈਨੇਡਾFrontਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਖਿਲਾਫ ਜਾਰੀ ਵਾਰੰਟ...

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਖਿਲਾਫ ਜਾਰੀ ਵਾਰੰਟ ਰੱਦ

ਲੋਕ ਸਭਾ ਚੋਣਾਂ ਦੌਰਾਨ ਹੰਸ ਰਾਜ ਹੰਸ ਦਾ ਵੱਖ-ਵੱਖ ਪਿੰਡਾਂ ’ਚ ਹੋਇਆ ਸੀ ਵਿਰੋਧ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਐਸਡੀਐਮ ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਜਾਰੀ ਕੀਤੇ ਗਏ ਗਿ੍ਰਫਤਾਰੀ ਵਾਰੰਟ ਐੱਸਡੀਐੱਮ ਦੀ ਅਦਾਲਤ ਨੇ ਚੁੱਪ ਚੁਪੀਤੇ ਤੇ ਬਿਨਾਂ ਸ਼ਰਤ ਵਾਪਸ ਲੈ ਲਏ ਹਨ। ਦੱਸਣਯੋਗ ਹੈ ਕਿ ਇਨ੍ਹਾਂ ਦੋਵੇਂ ਆਗੂਆਂ ਨੇ ਗਿ੍ਰਫਤਾਰੀ ਵਾਰੰਟਾਂ ਨੂੰ ਗੈਰਕਾਨੂੰਨੀ ਦੱਸਦਿਆਂ ਅਦਾਲਤ ਵਿੱਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਆਗੂ ਅਦਾਲਤ ਵਿੱਚ ਪੇਸ਼ ਵੀ ਨਹੀਂ ਹੋਏ ਸਨ। ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ’ਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਫਰੀਦਕੋਟ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਰੋਧ ਕਰਨ ਦੇ ਆਰੋਪ ਲੱਗੇ ਸਨ। ਇਸ ਤੋਂ ਬਾਅਦ ਪੁਲਿਸ ਨੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਨੌਨਿਹਾਲ ਸਿੰਘ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ, ਪਰ ਅਗਲੇ ਦਿਨ ਹੀ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਸੀ। ਐੱਸਡੀਐਮ ਦੀ ਅਦਾਲਤ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਆਗੂਆਂ ਖਿਲਾਫ ਜਾਰੀ ਹੋਏ ਵਾਰੰਟ ਗਲਤਫਹਿਮੀ ਵਿੱਚ ਜਾਰੀ ਹੋ ਗਏ ਸਨ ਜੋ ਰੱਦ ਕਰ ਦਿੱਤੇ ਗਏ ਹਨ। ਇਸੇ ਦੌਰਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਇਸਦੇ ਅਫਸਰਾਂ ਦਾ ਆਪਸ ਵਿੱਚ ਕੋਈ ਤਾਲਮੇਲ ਨਹੀਂ ਹੈ।
RELATED ARTICLES
POPULAR POSTS