ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ 55 ਅਧਿਆਪਕਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਨੂੰ ਕੌਮ ਦਾ ਨਿਰਮਾਤਾ ਕਿਹਾ ਜਾਂਦਾ ਹੈ ਅਤੇ ਮੈਂ ਇਕ ਅਧਿਆਪਕ ਦਾ ਹੀ ਪੁੱਤਰ ਹੈ। ਸਕੂਲ ’ਚ ਪੜ੍ਹਦੇ ਸਮੇਂ ਮੈਂ ਜੋ ਗੱਲਾਂ ਸਿੱਖੀਆਂ ਅੱਜ ਉਹ ਮੇਰੇ ਕੰਮ ਆ ਰਹੀਆਂ ਹਨ। ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਤੋਹਫ਼ਾ ਦਿੰਦੇ ਹੋਏ ਕਿਹਾ ਕਿ ਜਲਦੀ ਹੀ ਪੰਜਾਬ ਵਿਚ ਵੀ ਦਿੱਲੀ ਦੀ ਤਰਜ ’ਤੇ ਪਾਲਿਸੀ ਲਿਆਂਦੀ ਜਾਵੇਗੀ। ਜਿਸ ਤਹਿਤ ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਹੀ ਕੰਮ ਲਿਆ ਜਾਵੇਗਾ ਜਦਕਿ ਬਾਕੀ ਦੇ ਸਾਰੇ ਕੰਮਾਂ ਤੋਂ ਅਧਿਆਪਕਾਂ ਨੂੰ ਨਿਜਾਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ’ਚ ਪਾਲਿਸੀ ਲਾਗੂ ਕੀਤੀ ਗਈ ਸੀ, ਜਿਸ ਨੂੰ ਅਸੀਂ ਪੰਜਾਬ ਵਿਚ ਜਲਦੀ ਹੀ ਲਾਗੂ ਕਰਾਂਗੇ।
Check Also
ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …