-4.2 C
Toronto
Monday, December 8, 2025
spot_img
HomeਕੈਨੇਡਾFrontਸ਼ੋ੍ਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸੌਂਪੀ...

ਸ਼ੋ੍ਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ


ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਸੀਟ ਹੋਈ ਹੈ ਖਾਲੀ
ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਦਕਿ ਜ਼ਿਮਨੀ ਚੋਣਾਂ ਸਬੰਧੀ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ਵਿਚੋਂ ਸਭ ਤੋਂ ਵੱਧ ਚਰਚਾ ਵਾਲੀ ਸੀਟ ਗਿੱਦੜਬਾਹਾ ਸੀਟ ਬਣੀ ਹੋਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ਗਿੱਦੜਬਾਹਾ ਸੀਟ ਦੀ ਕਮਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸੌਂਪ ਦਿੱਤੀ ਹੈ। ਗਿੱਦੜਬਾਹਾ ਵਿਧਾਨ ਸਭਾ ਸੀਟ ਕਿਸੇ ਸਮੇਂ ਸ਼ੋ੍ਰਮਣੀ ਅਕਾਲੀ ਦਲ ਦਾ ਗੜ੍ਹ ਮੰਨੀ ਜਾਂਦੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਅਕਾਲੀ ਦਲ ਮੁੜ ਤੋਂ ਕਬਜ਼ਾ ਜਮਾਉਣਾ ਚਾਹੁੰਦਾ ਹੈ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸੀਟ ਨੂੰ ਹਰ ਹਾਲਤ ਵਿਚ ਜਿੱਤਣਾ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਵੀ ਗਿੱਦੜਬਾਹਾ ਸੀਟ ’ਤੇ ਆਪਣੀ ਜਿੱਤ ਨੂੰ ਬਰਕਰਾਰ ਰੱਖਣਾ ਚਾਹੇਗੀ।

 

RELATED ARTICLES
POPULAR POSTS