Breaking News
Home / ਦੁਨੀਆ / ਸਿਨਸਿਨੈਟੀ (ਅਮਰੀਕਾ) ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ‘ਫੈਸਟੀਵਲ ਆਫ ਫੇਥਸ’ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿਨਸਿਨੈਟੀ (ਅਮਰੀਕਾ) ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ‘ਫੈਸਟੀਵਲ ਆਫ ਫੇਥਸ’ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਲਾਨਾ ‘ਸਿਨਸਨੈਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ, ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।
ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਿੱਖ ਕਮਿਉਨਿਟੀ ਦੇ ਕਾਰਕੁੰਨ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ, ਉਹਨਾਂ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ ਬਾਰੇ ਦੱਸਿਆ।
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੰਜਾਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਵੀ ਇਸ ਪ੍ਰੋਗਰਾਮ ‘ਚ ਸ਼ਾਮਲ ਹੋਏ। ਉਹਨਾਂ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਪਣੀ ਕੌਮੀ ਹਾਜਰੀ ਲਵਾਉਣ ਵਾਸਤੇ, ਆਪਣੀ ਕੌਮੀ ਪਹਿਚਾਣ ਸੰਸਾਰ ਸਾਹਮਣੇ ਰੱਖਣ ਲਈ ਜਿਸ ਤਰ੍ਹਾਂ ਸਿੱਖ ਭਾਈਚਾਰਾ ਯਤਨਸ਼ੀਲ ਹੈ, ਮੈਂ ਇਹਨਾਂ ਦੀ ਭਾਵਨਾ ਨੂੰ ਨਮਸਕਾਰ ਕਰਦਾ ਹਾਂ। ਸਿਨਸਿਨੈਟੀ ਦੇ ਮੇਅਰ ਆਫਤਾਬ ਪੁਰੇਵਾਲ ਨੇ ਕਿਹਾ ਕਿ ਅੱਜ ਕਈ ਧਰਮਾਂ ਤੋਂ ਲੋਕ ਇਸ ਸਮਾਗਮ ‘ਚ ਸ਼ਾਂਤੀ, ਆਪਸੀ ਪਿਆਰ ਅਤੇ ਜਾਣਕਾਰੀ ਵਧਾਉਣ ਲਈ ਇਕੱਠੇ ਹੋਏ ਹਨ।
ਮੈਨੂੰ ਇਸ ਤੱਥ ‘ਤੇ ਮਾਣ ਹੈ ਕਿ ਮੇਰੇ ਪਿਤਾ ਇੱਕ ਸਿੱਖ ਹਨ। ਸਿਨਸਿਨੈਟੀ, ਡੇਟਨ ਅਤੇ ਓਹਾਇਓ ਦੇ ਹੋਰਨਾਂ ਸ਼ਹਿਰਾਂ ਤੋਂ ਸਾਰੇ ਸਿੱਖ ਆਪਣੇ ਧਰਮ ਬਾਰੇ ਜਾਣਕਾਰੀ ਦੇਣ ਅਤੇ ਲੰਗਰ ਦੀ ਪ੍ਰਥਾ ਨੂੰ ਸਾਂਝਾ ਕਰਨ ਲਈ ਆਏ ਹਨ। ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆਂ ਵਿੱਚ ਆਪਸੀ ਸਿੱਖਿਆ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ।

 

Check Also

ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ

ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …