Breaking News
Home / ਹਫ਼ਤਾਵਾਰੀ ਫੇਰੀ / ਸਰੀ ‘ਚ ਬਰਨਾਲਾ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸਰੀ ‘ਚ ਬਰਨਾਲਾ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸਰੀ/ਬਿਊਰੋ ਨਿਊਜ਼ : ਸਰੀ ਵਿਚ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਨੌਜਵਾਨ ਲੜਕੀ ਗੁਰਮੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਗੁਰਮੀਤ ਕੌਰ ਪਿਛਲੇ ਸਾਲ 29 ਦਸੰਬਰ 2023 ਨੂੰ ਹੀ ਪੜ੍ਹਾਈ ਲਈ ਕੈਨੇਡਾ ਪਹੁੰਚੀ ਸੀ। ਇਹ ਵਿਆਹੁਤਾ ਲੜਕੀ ਗੁਰਮੀਤ ਕੌਰ (22) ਭਦੌੜ ਦੀ ਰਹਿਣ ਵਾਲੀ ਸੀ ਅਤੇ ਗੁਰਮੀਤ ਕੌਰ ਦਾ ਕਰੀਬ ਡੇਢ ਸਾਲ ਪਹਿਲਾਂ ਬਠਿੰਡਾ ਦੇ ਨੌਜਵਾਨ ਨਾਲ ਵਿਆਹ ਹੋਇਆ ਸੀ। ਗੁਰਮੀਤ ਕੌਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਸੋਗ ਵਿਚ ਹੈ ਅਤੇ ਉਨ੍ਹਾਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਹੈ।
ਬਰੈਂਪਟਨ ‘ਚ ਫਗਵਾੜਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ
ਬਰੈਂਪਟਨ : ਫਗਵਾੜਾ ਦੇ 26 ਸਾਲਾ ਨੌਜਵਾਨ ਰਜਤ ਕੁਮਾਰ ਦੀ ਬਰੈਂਪਟਨ ਵਿਖੇ ਸੜਕ ਹਾਦਸੇ ਵਿਚ ਜਾਨ ਚਲੇ ਗਈ ਹੈ। ਰਜਤ ਕੁਮਾਰ 2019 ਵਿਚ ਪੜ੍ਹਾਈ ਕਰਨ ਲਈ ਕੈਨੇਡਾ ਪਹੁੰਚਿਆ ਸੀ ਅਤੇ ਉਹ ਪੜ੍ਹਾਈ ਕਰਨ ਦੇ ਨਾਲ ਨਾਲ ਕੰਮ ਵੀ ਕਰ ਰਿਹਾ ਸੀ। ਪਿਛਲੇ ਦਿਨੀਂ ਜਦੋਂ ਰਜਤ ਕੁਮਾਰ ਕੰਮ ਲਈ ਜਾ ਰਿਹਾ ਸੀ ਤਾਂ ਬਰੈਂਪਟਨ ਵਿਚ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਰਜਤ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ
ਚੰਡੀਗੜ੍ਹ : ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਦਾ ਵਾਧਾ ਹੋਵੇਗਾ। ਇਸੇ ਦੌਰਾਨ ਪੰਜਾਬ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਸੂਬਾ ਸਰਕਾਰ ਨੇ 7 ਕਿਲੋਵਾਟ ਤੱਕ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਮਿਲਦੀ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਖਤਮ ਕਰਨ ਦਾ ਫੈਸਲਾ ਲਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵਧਾਏ ਵੈਟ ਅਤੇ ਹੋਰ ਫੈਸਲਿਆਂ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।

 

Check Also

ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ

ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ …