27.2 C
Toronto
Sunday, October 5, 2025
spot_img
Homeਹਫ਼ਤਾਵਾਰੀ ਫੇਰੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਪਹਿਲਾਂ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਵੀ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ।

 

RELATED ARTICLES
POPULAR POSTS