Breaking News
Home / ਪੰਜਾਬ / ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ

ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ

”ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਕਵੀ ਵਿਜੇ ਵਿਵੇਕ ਦੇ ਨਾਮ
”ਆਪਣੀ ਆਵਾਜ਼ ਪੁਰਸਕਾਰ” ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ
ਨਿੰਦਰ ਘੁਗਿਆਣਵੀ ਨੂੰ ਮਿਲੇਗਾ ”ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ”
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਲ 2024 ਦਾ ”ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਉੱਘੇ ਪੰਜਾਬੀ ਕਵੀ ਵਿਜੇ ਵਿਵੇਕ ਨੂੰ ਉਨ੍ਹਾਂ ਦੀ ਕਾਵਿ ਕਿਤਾਬ ”ਛਿਣਭੰਗਰ ਵੀ ਕਾਲਾਤੀਤ ਵੀ” ਨੂੰ ਦਿੱਤਾ ਜਾਵੇਗਾ।
ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਨਕਦ ਅਤੇ ਸਨਮਾਨ ਚਿੰਨ ਹੋਵੇਗਾ।
ਸਾਲ 2024 ਦਾ ”ਆਪਣੀ ਆਵਾਜ਼ ਪੁਰਸਕਾਰ” ਡਾਕਟਰ ਬਲਦੇਵ ਸਿੰਘ ਧਾਲੀਵਾਲ ਨੂੰ ਉਨ੍ਹਾਂ ਦੇ ਸਫ਼ਰਨਾਮੇ ”ਕੰਜ-ਕੁਆਰੀ ਧਰਤੀ” ਅਤੇ ਪ੍ਰਸਿੱਧ ਗ਼ਜ਼ਲਗੋ ਬੂਟਾ ਸਿੰਘ ਚੌਹਾਨ ਨੂੰ ਉਨ੍ਹਾਂ ਦੇ ਗ਼ਜ਼ਲ ਸੰਗ੍ਰਹਿ ”ਖ਼ੁਸ਼ਬੋ ਦਾ ਕੁਨਬਾ” ਨੂੰ ਸਾਂਝੇ ਤੌਰ ਤੇ ਦਿੱਤਾ ਜਾਵੇਗਾ। ਇਕ ਲੱਖ ਰੁਪਏ ਦੇ ਇਸ ਪੁਰਸਕਾਰ ਦੀ ਰਾਸ਼ੀ ਦੋਹਾਂ ਲੇਖਕਾਂ ਨੂੰ ਵੰਡ ਕੇ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੀ ਜਾਵੇਗੀ ਅਤੇ ਸਨਮਾਨ ਚਿੰਨ ਭੇਟ ਕੀਤੇ ਜਾਣਗੇ।
”ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ” ਇਸ ਵਾਰ ਉੱਘੇ ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਦੀ ਸਮੁੱਚੀ ਸਾਹਿਤ-ਘਾਲਣਾ ਨੂੰ ਸਮਰਪਿਤ ਹੋਵੇਗਾ। ਇਸ ਪੁਰਸਕਾਰ ਵਿੱਚ 50 ਹਜ਼ਾਰ ਰੁਪਏ ਨਗਦ ਅਤੇ ਸਨਮਾਨ ਚਿੰਨ ਭੇਟ ਕੀਤਾ ਜਾਵੇਗਾ।
ਇਹਨਾਂ ਪੁਰਸਕਾਰਾਂ ਦਾ ਐਲਾਨ ਇੱਕ ਮੀਟਿੰਗ ਉਪਰੰਤ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਸੁਰਿੰਦਰ ਸਿੰਘ ਸੁੰਨੜ, ਮੀਤ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਅਟਵਾਲ, ਜਨਰਲ ਸਕੱਤਰ ਦੀਪਕ ਸ਼ਰਮਾ ਚਨਾਰਥਲ ਅਤੇ ਡਾਕਟਰ ਉਮਿੰਦਰ ਸਿੰਘ ਜੌਹਲ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਦਾ ਫੈਸਲਾ ਵਿਆਪਕ ਪੱਧਰ ਉੱਤੇ ਕੀਤੇ ਗਏ ਗੁਪਤ ਸਰਵੇਖਣ ਰਾਹੀਂ ਅਤੇ ਮਾਹਿਰਾਂ ਵਲੋਂ ਕੀਤੇ ਗਏ ਮੁਲੰਕਣ ਉਪਰੰਤ ਕੀਤਾ ਗਿਆ ਹੈ। ਇਹ ਪੁਰਸਕਾਰ ਜਲਦੀ ਹੀ ਇਕ ਸਮਾਗਮ ਕਰਕੇ ਭੇਟ ਕੀਤੇ ਜਾਣਗੇ।

Check Also

ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੇ ਬਹੁਤ ਸੰਤਾਪ ਭੋਗਿਆ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ …