Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਦਾ ਭਰੋਸਾ ਮਿਲਣ ’ਤੇ ਚੰਡੀਗੜ੍ਹ ’ਚੋਂ ਕਿਸਾਨਾਂ ਨੇ ਮੁਕਾਇਆ ਅੰਦੋਲਨ

ਮੁੱਖ ਮੰਤਰੀ ਭਗਵੰਤ ਮਾਨ ਦਾ ਭਰੋਸਾ ਮਿਲਣ ’ਤੇ ਚੰਡੀਗੜ੍ਹ ’ਚੋਂ ਕਿਸਾਨਾਂ ਨੇ ਮੁਕਾਇਆ ਅੰਦੋਲਨ

ਕਿਸਾਨਾਂ ਨੇ ਪੰਜ ਰੋਜ਼ਾ ਅੰਦੋਲਨ ਕੀਤਾ ਸਮਾਪਤ
ਚੰਡੀਗੜ੍ਹ/ਬਿਊਰੋ ਨਿਊਜ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਪਿਛਲੇ ਪੰਜ ਦਿਨਾਂ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚ ਧਰਨਾ ਲਗਾਇਆ ਹੋਇਆ ਸੀ। ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਹੀ ਕਿਸਾਨਾਂ ਵਲੋਂ ਅੱਜ ਇਹ ਧਰਨਾ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ। ਇਸਦੇ ਚੱਲਦਿਆਂ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਕਿਸਾਨ ਅੱਜ ਚੰਡੀਗੜ੍ਹ ਤੋਂ ਵਾਪਸ ਆਪਣੇ ਘਰਾਂ ਨੂੰ ਚਲੇ ਗਏ ਹਨ। ਜ਼ਿਕਰਯੋਗ ਹੈ ਕਿ ਉਗਰਾਹਾਂ ਜਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ 30 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਮੋਰਚਾ ਚੁੱਕਣ ਦਾ ਫੈਸਲਾ ਕੀਤਾ ਹੈ।  ਕਿਸਾਨ, ਖੇਤੀ ਨੀਤੀ ਨੂੰ ਲਾਗੂ ਕਰਨ ਵਿੱਚ ਹੋ ਰਹੀ ਕਥਿਤ ਦੇਰੀ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦਾ ਵਿਰੋਧ ਕਰ ਰਹੇ ਸਨ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …