Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ 293 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ 293 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ


ਕਿਹਾ : ਜਲਦੀ ਹੀ ਖੋਲ੍ਹੇ ਜਾਣਗੇ 30 ਹੋਰ ਮੁਹੱਲਾ ਕਲੀਨਿਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਨੀਵਾਰ ਨੂੰ 293 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਇਹ ਨਿਯੁਕਤੀਆਂ ਸਿਹਤ ਵਿਭਾਗ ਵਿਚ ਕੀਤੀਆਂ ਗਈਆਂ ਅਤੇ ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਨਵਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਲਗਭਗ 44974 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੀ ਹੈ ਪਰ ਵਿਰੋਧੀ ਧਿਰ ਇਸ ਨੂੰ ਮੰਨਣ ਲਈ ਨਹੀਂ ਅਤੇ ਉਹ ਅੱਜ ਵੀ ਆਲੋਚਨਾ ਕਰਨ ਵਿਚ ਲੱਗੇ ਹੋਏ। ਉਨ੍ਹਾਂ ਨਵਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਵੀ ਦਿੱਤੀ। ਮੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 16 ਟੋਲ ਪਲਾਜਿਆਂ ਨੂੰ ਬੰਦ ਕਰਵਾ ਚੁੱਕੀ ਹੈ, ਜਿਸ ਨਾਲ ਰੋਜ਼ਾਨਾ ਲੋਕਾਂ ਦੇ 61 ਲੱਖ ਰੁਪਏ ਬਚ ਰਹੇ ਹਨ। ਮੁਹੱਲਾ ਕਲੀਨਿਕਾਂ ਸਬੰਧੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਲਗਭਗ 2 ਕਰੋੜ ਲੋਕ ਮੁਹੱਲਾ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ। ਪੰਜਾਬ ਅੰਦਰ ਹੁਣ 829 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਹੀ 30 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …