ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਨੂੰ ਵੰਡਦੇ ਹਨ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ। ਪਰਗਟ ਸਿੰਘ ਨੇ ਇਹ ਸਾਰੀਆਂ ਗੱਲਾਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸ਼ੇਅਰ ਕੀਤੀਆਂ। ਜ਼ਿਕਰਯੋਗ ਹੈ ਕਿ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਬੰਧੀ ਹਾਲੇ ਤੱਕ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਆਇਆ, ਜਿਸ ਚਲਦਿਆਂ ਉਸ ਦੀ ਫਿਲਮ ਦੀ ਰਿਲੀਜ਼ ਫਿਲਹਾਲ ਲਟਕੀ ਹੋਈ। ਇਸ ਤੋਂ ਇਲਾਵਾ ਕੰਗਣਾ ਰਣੌਤ ਆਏ ਦਿਨ ਪੁੱਠੇ ਸਿੱਧੇ ਬਿਆਨ ਦੇ ਕੇ ਸੁਰਖੀਆਂ ਵਿਚ ਬਣੀ ਰਹਿੰਦੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …