Breaking News
Home / ਕੈਨੇਡਾ / Front / ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ


ਸੁਪਰੀਮ ਕੋਰਟ ਕਰੇਗਾ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਹਾਈਕੋਰਟ ਵੱਲੋਂ ਬਰੀ ਕੀਤੇ ਜਾਣ ਵਾਲੇ ਹੁਕਮਾਂ ਦੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਬਰੀ ਕੀਤੇ ਜਾਣ ਵਾਲੇ ਮਾਮਲੇ ’ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਸਾਲ 2002 ’ਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ’ਚ ਸੀਬੀਆਈ ਕੋਰਟ ਨੇ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸੇ ਸਾਲ 28 ਮਈ ਨੂੰ ਇਸ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ 4 ਹੋਰਨਾਂ ਨੂੰ ਬਰੀ ਕਰ ਦਿੱਤਾ ਸੀ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਇਸ ਮਾਮਲੇ ਦੀ ਜਾਂਚ ਕਰਨ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ ਵੱਲੋਂ ਰਾਮ ਰਹੀਮ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ’ਚ ਜਵਾਬ ਮੰਗਿਆ ਗਿਆ ਹੈ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ

ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ …