0.9 C
Toronto
Thursday, November 27, 2025
spot_img
HomeਕੈਨੇਡਾFrontਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਫੈਲਾਏ ਜਾ...

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ


ਕਿਹਾ : ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਹੋ ਸਕਦਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੁਨੀਆ ਭਰ ’ਚ ਵਸਦੇ ਸਿੱਖਾਂ ਨੂੰ ਸ਼ੋਸ਼ਲ ਮੀਡੀਆ ’ਤੇ ਧਰਮਾਂ ਪ੍ਰਤੀ ਟਿਕ-ਟੌਕ ਰਾਹੀਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਅਤੇ ਮੁਸਲਮਾਨਾਂ ਦੇ ਨਾਵਾਂ ਵਾਲੇ ਅਕਾਊਂਟ ਬਣਾ ਕੇ ਸਿੱਖ ਅਤੇ ਮੁਸਲਮਾਨਾਂ ਵਿਚਾਲੇ ਟਕਰਾਅ ਪੈਦਾ ਕਰਨ ਦੇ ਰੁਝਾਨ ਨੂੰ ਬੇਹੱਦ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਧਰਮਾਂ ਪ੍ਰਤੀ ਗਲਤ ਸੋਚ ਰੱਖਣ ਵਾਲਾ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਦਾ ਪੈਰੋਕਾਰ ਨਹੀਂ ਸੋ ਸਕਦਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਉਨ੍ਹਾਂ ਕੋਲ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਵਿਦੇਸ਼ਾਂ ਵਿਚ ਕੁਝ ਸਿੱਖਾਂ ਦੇ ਨਾਵਾਂ ਅਤੇ ਤਸਵੀਰਾਂ ਵਾਲੇ ਅਕਾਊਂਟ ਬਣਾ ਕੇ ਇਸਲਾਮ ਧਰਮ ਦੇ ਖ਼ਿਲਾਫ਼ ਅਤੇ ਕੁਝ ਮੁਸਲਮਾਨਾਂ ਦੇ ਨਾਵਾਂ ਵਾਲੇ ਅਕਾਊਂਟਾਂ ਤੋਂ ਸਿੱਖ ਧਰਮ ਦੇ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸੱਚਾ ਮੁਸਲਮਾਨ ਅਤੇ ਸੱਚਾ ਸਿੱਖ ਅਜਿਹਾ ਕਦੇ ਵੀ ਨਹੀਂ ਕਰ ਸਕਦਾ।

RELATED ARTICLES
POPULAR POSTS