Breaking News
Home / ਕੈਨੇਡਾ / Front / ‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ

‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ

ਹਰਿਆਣਾ ’ਚ ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਹੀ ਜਾਪ ਰਹੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਸੀ। ਧਿਆਨ ਰਹੇ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਚੋਣ ਗਠਜੋੜ ਨਾ ਹੋਣ ਦਾ ਕਾਰਨ ਸੀਟਾਂ ਦੀ ਵੰਡ ਹੈ। ਹਰਿਆਣਾ ਵਿਚ ਕੁੱਲ 90 ਵਿਧਾਨ ਸਭਾ ਸੀਟਾਂ ਹਨ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਕੋਲੋਂ 10 ਸੀਟਾਂ ਦੀ ਮੰਗ ਕੀਤੀ ਸੀ। ਇਹ 10 ਸੀਟਾਂ ਪੰਜਾਬ ਅਤੇ ਦਿੱਲੀ ਦੇ ਬਾਰਡਰ ਨਾਲ ਲੱਗਦੀਆਂ ਹਨ। ‘ਆਪ’ ਦਾ ਮੰਨਣਾ ਸੀ ਕਿ ਦਿੱਲੀ ਅਤੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਹੈ ਅਤੇ ਇਸ ਲਈ ਫਾਇਦਾ ਹੋ ਸਕਦਾ ਹੈ। ਪਰ ਕਾਂਗਰਸ ਪਾਰਟੀ ‘ਆਪ’ ਨੂੰ ਸਿਰਫ 5 ਸੀਟਾਂ ਦੇ ਰਹੀ ਹੈ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …