Breaking News
Home / ਕੈਨੇਡਾ / Front / ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ


ਬਲਵੰਤ ਸਿੰਘ ਮੁਲਤਾਨੀ ਹੱਤਿਆ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1991 ’ਚ ਪੰਜਾਬ ਦੇ ਕਾਲੇ ਦੌਰ ਸਮੇਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਹੱਤਿਆ ਮਾਮਲੇ ਦੀ ਐਫਆਈਆਰ ਨੂੰ ਰੱਦ ਕਰਨ ਲਈ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ ਸੁਮੇਧ ਸੈਣੀ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੇ ਚਲਦਿਆਂ ਸੈਣੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਮੇਧ ਸੈਣੀ ਅਤੇ 6 ਹੋਰਨਾਂ ਖਿਲਾਫ਼ 1991 ’ਚ ਬਲਵੰਤ ਸਿੰਘ ਮੁਲਤਾਨੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਲਈ 6 ਮਈ 2020 ਨੂੰ ਮੋਹਾਲੀ ਦੇ ਮਟੌਰ ਪੁਲਿਸ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਗਵਾਹ ਬਣਨ ਤੋਂ ਬਾਅਦ ਸੈਣੀ ’ਤੇ ਹੱਤਿਆ ਦਾ ਆਰੋਪ ਅਗਸਤ 2020 ’ਚ ਲਗਾਇਆ ਗਿਆ ਸੀ। ਧਿਆਨ ਰਹੇ ਕਿ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਦੇ ਇੰਡਸਟਰੀਅਲ ਅਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ’ਚ ਕੰਮ ਕਰਦੇ ਸਨ ਅਤੇ ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …