ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਰਾਸ਼ਟਰਪਤੀ ਕੋਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫ਼ਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਪੱਤਰ ਵਿਚ ਅੱਗੇ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਅਜਿਹੇ ’ਚ ਕਈ ਸਰਕਾਰੀ ਕੰਮ ਰੁਕੇ ਹੋਏ ਹਨ ਤੇ ਫ਼ਾਈਲਾਂ ’ਤੇ ਦਸਤਖ਼ਤ ਨਹੀਂ ਹੋ ਰਹੇ ਹਨ। ਇਸ ਪੱਤਰ ’ਤੇ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਸਮੇਤ 7 ਹੋਰ ਵਿਧਾਇਕਾਂ ਅਤੇ ਇਕ ਸਾਬਕਾ ਵਿਧਾਇਕ ਨੇ ਦਸਤਖ਼ਤ ਵੀ ਕੀਤੇ ਹਨ। ਮਾਰਚ ਮਹੀਨੇ ’ਚ ਹੋਈ ਗਿ੍ਰਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ। ਜਦਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦਾ ਮਾਮਲਾ ਦੋ ਵਾਰ ਕੋਰਟ ਵੀ ਪਹੁੰਚਿਆ ਸੀ ਪਰ ਦਿੱਲੀ ਹਾਈ ਕੋਰਟ ਨੇ ਦੋਵੇਂ ਵਾਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …