ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸੀਬੀਆਈ ਦੇ ਕੇਸ ਅੱਜ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਕੇਜਰੀਵਾਲ ਦੀ ਨਿਆਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਈਡੀ ਮਾਮਲੇ ਵਿਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਸੰਮਨ ਜਾਰੀ ਹੋਣ ’ਤੇ ਦੁਰਗੇਸ਼ ਪਾਠਕ ਅਦਾਲਤ ਵਿਚ ਪੇਸ਼ ਹੋਏ ਸਨ।