Breaking News
Home / ਕੈਨੇਡਾ / Front / ਈਡੀ ਨੇ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੀਤੀ ਕੁਰਕ

ਈਡੀ ਨੇ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੀਤੀ ਕੁਰਕ


ਕੁਰਕ ਕੀਤੀ ਗਈ ਜਾਇਦਾਦ ’ਚ ਬੈਂਕ ’ਚ ਜਮ੍ਹਾਂ ਪੂੰਜੀ, ਜ਼ਮੀਨ ਅਤੇ ਭਵਨ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਗਿਆ ਸੀ। ਈਡੀ ਵੱਲੋਂ ਕੁਰਕ ਕੀਤੀ ਗਈ ਜਾਇਦਾਦ ਵਿੱਚ ਬੈਂਕ ’ਚ ਜਮ੍ਹਾਂ ਪੂੰਜੀ, ਜ਼ਮੀਨ ਅਤੇ ਭਵਨ ਸ਼ਾਮਲ ਹਨ। ਪੰਜਾਬ ਨੈਸ਼ਨਲ ਬੈਂਕ ਨਾਲ ਦੋ ਅਰਬ ਡਾਲਰ ਦੀ ਕਥਿਤ ਧੋਖਾਧੜੀ ਦੇ ਮਾਮਲੇ ਦੀ ਜਾਂਚ ਈਡੀ ਪਿਛਲੇ ਪੰਜ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਕਰ ਰਹੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੀਰਵ ਮੋਦੀ ਦੀ ਭਾਰਤ ਅਤੇ ਵਿਦੇਸ਼ ਸਥਿਤ 2,596 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …