ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਆਪਣੀ ਗਲਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਕੋਲੋਂ ਮੁਆਫੀ ਮੰਗੀ ਹੈ। ਲਾਲਪੁਰਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਕ ਚਿੱਠੀ ਭੇਜੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹ ਬਿਨਾ ਤਰਕ ਦਿੱਤੇ ਆਪਣੀ ਗਲਤੀ ਸਵੀਕਾਰ ਕਰਦੇ ਹਨ।
ਧਿਆਨ ਰਹੇ ਕਿ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿਚ ਇਕ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਸੀ। ਇਸ ਤੋਂ ਬਾਅਦ ਐਸਜੀਪੀਸੀ ਨੇ ਭਾਜਪਾ ਆਗੂ ਲਾਲਪੁਰਾ ਦੇ ਬਿਆਨ ਦਾ ਸਖਤ ਨੋਟਿਸ ਲਿਆ ਅਤੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ।
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ
RELATED ARTICLES

