17 C
Toronto
Sunday, October 5, 2025
spot_img
Homeਹਫ਼ਤਾਵਾਰੀ ਫੇਰੀਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ

ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ : ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ 72 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਲੰਘੀ 19 ਅਗਸਤ ਨੂੰ ਦਿੱਲੀ ਦੇ ਏਮਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਪਿਛਲੇ 25 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ ਅਤੇ ਅੱਜ ਵੀਰਵਾਰ ਨੂੰ ਇਲਾਜ ਦੌਰਾਨ ਹੀ ਉਨ੍ਹਾਂ ਏਮਸ ਹਸਪਤਾਲ ਵਿਚ ਆਖਰੀ ਸਾਹ ਲਿਆ। ਸੀਪੀਆਈ (ਐਮ) ਵੱਲੋਂ ਜਾਰੀ ਕੀਤੇ ਬਿਆਨ ‘ਚ ਕਿਹਾ ਗਿਆ ਕਿ ਕਾਮਰੇਡ ਸੀਤਾਰਾਮ ਯੇਚੁਰੀ ਨੂੰ ਸਾਹ ਦੀ ਨਲੀ ‘ਚ ਇਨਫੈਕਸ਼ਨ ਹੋਇਆ ਸੀ ਅਤੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਪਰਿਵਾਰ ਨੇ ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ ਹਸਪਤਾਲ ਨੂੰ ਹੀ ਭੇਂਟ ਕਰ ਦਿੱਤੀ ਹੈ। ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਪੱਛਮੀ ਬੰਗਾਲ ਮੁੱਖ ਮੰਤਰੀ ਮਮਤਾ ਬੈਨਰਜੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਵੱਖ-ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

RELATED ARTICLES
POPULAR POSTS