Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ

ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ

ਜਾਅਲੀ ਤੇ ਭਰਮਾਊ ਇਸ਼ਤਿਹਾਰ ਦੇਣ ਵਾਲੇ ਏਜੰਟਾਂ ਦੀ ਵੀ ਖੈਰ ਨਹੀਂ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ। ਪੁਲਿਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮ੍ਰਿਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ। ਐੱਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸੇ ਨੂੰ ਵੇਖਦਿਆਂ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

 

Check Also

ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ

ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ …