ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਹਨ ਪੰਚਾਇਤੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਆਉਂਦੇ ਅਕਤੂਬਰ ਮਹੀਨੇ ’ਚ ਪੰਚਾਇਤੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸਮਿਤੀਆਂ ਨੂੰ ਵੀ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪੰਚਾਇਤੀ ਚੋਣਾਂ ਤੱਕ ਪੰਚਾਇਤਾਂ ਦਾ ਕੰਮ-ਕਾਜ ਦੇਖਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 13000 ਗ੍ਰਾਮ ਪੰਚਾਇਤਾਂ ਨੂੰ ਪਹਿਲਾਂ ਹੀ ਭੰਗ ਕੀਤਾ ਜਾ ਚੁੱਕਿਆ ਹੈ ਜਦਕਿ ਬਾਕੀ ਬਚੀਆਂ 153 ਵਿਚੋਂ 76 ਪੰਚਾਇਤ ਸਮਿਤੀਆਂ ਨੂੰ ਵੀ ਮਾਨ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ ਲੰਘੀ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …